Description
ਜੱਸਾ ਸਿੰਘ ਆਹਲੂਵਾਲੀਆ ਇਕ ਮਹਾਨ ਯੋਧਾ ਸੀ, ਜਿਸ ਨੂੰ ਸੁਲਤਾਨ-ਉਲ-ਕੌਮ ਦਾ ਰੁਤਬਾ ਬਖਸ਼ਿਆ ਗਿਆ। ਖਾਲਸਾ ਰਾਜ ਦੀ ਸਥਾਪਨਾ ਵਿਚ ਇਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ। ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ ਅਤੇ ਅਨੇਕ ਜੰਗਾਂ ਇਨ੍ਹਾਂ ਦੀ ਅਗਵਾਈ ਵਿਚ ਲੜੀਆਂ ਗਈਆਂ। ਅਹਿਮਦ ਸ਼ਾਹ ਅਬਦਾਲੀ ਵਲੋਂ ਹਰਿਮੰਦਰ ਸਾਹਿਬ ਨੂੰ ਬਾਰੂਦ ਨਾਲ ਉਡਾਉਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਮੌਜੂਦਾ ਇਮਾਰਤ ਬਣਾਉਣ ਦੀ ਸੇਵਾ ਜੱਸਾ ਸਿੰਘ ਆਹਲੂਵਾਲੀਆ ਵਲੋਂ 1764 ਈ. ਨੂੰ ਕੀਤੀ ਗਈ। ਇਸ ਲਾਸਾਨੀ ਪੁਸਤਕ ਵਿਚ ਜੱਸਾ ਸਿੰਘ ਆਹਲੂਵਾਲੀਆ ਦਾ ਜੀਵਨ ਇਤਿਹਾਸ ਦਾ ਨਿਰੂਪਣ ਕੀਤਾ ਗਿਆ ਹੈ।